ਘੜੂੰਆਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡ ਸਮਾਗਮ ਆਯੋਜਿਤ, ਵਿਧਾਇਕ ਡਾ. ਚਰਨਜੀਤ ਸਿੰਘ ਨੇ ਲੋਕਾਂ ਨੂੰ ਸੌਂਪੇ ਕਾਰਡ

ਖਰੜ (ਸਹਿਜਧਾਰਾ ਬਿਊਰੋ) 01, ਅਕਤੂਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੀ ਯੋਗ ਅਗਵਾਈ ਹੇਠ ਮੁੱਢਲੇ ਸਿਹਤ ਕੇਂਦਰ ਘੜੂੰਆਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਪੰਜਾਬ ਐਸ.ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਮੁੱਖ ਮਹਿਮਾਨਾਂ ਵੱਲੋਂ ਯੋਜਨਾ ਦੇ ਲਾਭਪਾਤਰੀਆਂ ਨੂੰ ਆਪਣੇ ਹੱਥੀਂ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਲੋੜਵੰਦ ਪਰਿਵਾਰ ਬਿਨਾਂ ਕਿਸੇ ਆਰਥਿਕ ਬੋਝ ਦੇ ਵਧੀਆ ਤੋਂ ਵਧੀਆ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਦੇ ਹਨ। ਸਾਡਾ ਸਿਹਤ ਵਿਭਾਗ ਹਰ ਨਾਗਰਿਕ ਤੱਕ ਇਹ ਸਹੂਲਤ ਪਹੁੰਚਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ। ਇਸ ਮੌਕੇ ਡਾ. ਪਰਮਿੰਦਰ ਸਿੰਘ, ਡਾ. ਮੁਨੀਸ਼, ਡਾ. ਸਰੋਜ, ਡਾ. ਹਰਦੀਪ, ਆਪਥੈਲਮਿਕ ਅਫਸਰ ਸੁਖਮਨੀ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਹੈਲਥ ਸੁਪਰਵਾਈਜ਼ਰ ਦਵਿੰਦਰ ਸਿੰਘ, ਹੈਲਥ ਵਰਕਰ ਮਨਪ੍ਰੀਤ ਸਿੰਘ ਸਮੇਤ ਸਮੂਹ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਿਹਾ।