
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸਹਿਜਧਾਰਾ ਬਿਊਰੋ), 30 ਸਤੰਬਰ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਆ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ, 3 ਅਕਤੂਬਰ 2026 ਨੂੰ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ 3 ਅਕਤੂਬਰ 2026 ਨੂੰ ਹੋਣ ਵਾਲੇ ਕ੍ਰਿਕਟ ਮੈਚ ਦੇ ਮੱਦੇਨਜ਼ਰ ਲਾਗੂ ਰਹਿਣਗੇ।
