ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਥਿਤੀ ਦੀ ਸਮੀਖਿਆ

ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ
ਸਬੰਧਤ ਵਿਭਾਗਾਂ ਨੂੰ ਲੰਬਿਤ ਸ਼ਿਕਾਇਤਾਂ ਦਾ ਜਲਦ ਨਿਪਟਾਰੇ ਦੇ ਦਿੱਤੇ ਨਿਰਦੇਸ਼
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸਹਿਜਧਾਰਾ ਬਿਊਰੋ), 28 ਸਤੰਬਰ: ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਅਤੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਪਾਸੋਂ ਪ੍ਰਾਪਤ ਸ਼ਿਕਾਇਤਾਂ ਦੀ ਤਾਜ਼ਾ ਸਥਿਤੀ ਅਤੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾ ਗਮਾਡਾ, ਪਾਵਰਕਾਮ, ਸਿਹਤ ਵਿਭਾਗ, ਸਥਾਨਕ ਸਰਕਾਰਾਂ ਅਤੇ ਕਾਰਪੋਰੇਸ਼ਨ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਅੰਕਿਤਾ ਕਾਂਸਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਪਾਸ ਲੰਬਿਤ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।
