ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਦਫਤਰ ਵਿਖੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਝੰਡਾ ਲਹਿਰਾਇਆ
ਚੰਡੀਗੜ੍ਹ (ਸਹਿਜਧਾਰਾ ਬਿਊਰੋ), 16 ਅਗਸਤ:
ਆਜ਼ਾਦੀ ਦਿਵਸ ਦੀ 80ਵੀਂ ਵਰ੍ਹੇਗੰਢ ਸਮੇਂ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵੱਲੋਂ ਸੰਸਥਾ ਦੇ ਦਫਤਰ ਵਿਖੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਸਮੇਂ ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ, ਮੁੱਖ ਸਲਾਹਕਾਰ ਮੈਡਮ ਬਲਜਿੰਦਰ ਕੌਰ ਸ਼ੇਰਗਿੱਲ, ਡਾ. ਪੰਨਾ ਲਾਲ ਮੁਸਤਫਾਬਾਦੀ, ਬਲਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਤੋਂ ਇਲਾਵਾ ਬਹੁਤ ਸਾਰੇ ਬੱਚੇ ਵੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਪ੍ਰਿੰ. ਗੋਸਲ ਅਤੇ ਡਾ. ਪੰਨਾ ਲਾਲ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਆਜ਼ਾਦੀ ਦਿਵਸ ਦੇ ਮਹੱਤਵ ਬਾਰੇ ਦੱਸਿਆ। ਇਸ ਤੋਂ ਬਾਅਦ ਆਜ਼ਾਦੀ ਦਿਵਸ ਨੂੰ ਸਮਰਪਿਤ ਇੱਕ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਹਾਜ਼ਰ ਕਵੀਆਂ ਨੇ ਆਪਣੀਆਂ ਦੇਸ਼ ਪਿਆਰ ਦੀਆਂ ਕਵਿਤਾਵਾਂ ਨਾਲ ਖੂਬ ਰੰਗ ਬੰਨਿਆ, ਜਿਨ੍ਹਾਂ ਵਿੱਚ ਡਾ. ਪੰਨਾ ਲਾਲ ਮੁਸਤਫਾਬਾਦੀ, ਬਹਾਦਰ ਸਿੰਘ ਗੋਸਲ, ਬਲਜਿੰਦਰ ਕੌਰ ਸ਼ੇਰਗਿੱਲ, ਬਲਵਿੰਦਰ ਸਿੰਘ ਵੀ ਸ਼ਾਮਲ ਸਨ। ਬੱਚਿਆਂ ਨੇ ਆਜ਼ਾਦੀ ਦਿਵਸ ਸਮਾਗਮ ਦਾ ਖੂਬ ਅਨੰਦ ਮਾਣਿਆ। ਚੰਡੀਗੜ੍ਹ ਦੇ ਪਿੰਡ ਬਡਹੇੜੀ ਦੇ ਬੱਚੇ ਲੱਕੀ, ਪ੍ਰਿਯਾਸ਼ੂ, ਪ੍ਰਿੰਸ, ਰਾਹੁਲ, ਅਨੁਰਾਗ ਅਤੇ ਯੁਵਰਾਜ ਵੀ ਇਸ ਮੌਕੇ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਆਜ਼ਾਦੀ ਦਿਵਸ ਦੀ ਖੁਸ਼ੀ ਵਿੱਚ ਸਭ ਨੂੰ ਲੱਡੂ ਵੰਡੇ ਗਏ ਅਤੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਜਗਤਾਰ ਸਿੰਘ ਜੋਗ ਨੇ ਆਏ ਕਵੀਆਂ, ਪਤਵੰਤਿਆਂ ਅਤੇ ਬੱਚਿਆਂ ਦਾ ਧੰਨਵਾਦ ਕੀਤਾ।