ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ; ਵੱਡੇ ਭਰਾ ਦੀਦਾਰ ਸਿੰਘ ਦਾ ਦਿਹਾਂਤ; ਅੰਤਿਮ ਅਰਦਾਸ 06 ਸਤੰਬਰ ਨੂੰ
ਚੰਡੀਗੜ੍ਹ (ਸਹਿਜਧਾਰਾ ਬਿਊਰੋ), 02 ਸਤੰਬਰ:

ਸੀਨੀਅਰ ਅਕਾਲੀ ਨੇਤਾ ਤੇ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਰਾਜਿੰਦਰ ਸਿੰਘ ਬਡਹੇੜੀ ਦੇ ਵੱਡੇ ਭਰਾ ਦੀਦਾਰ ਸਿੰਘ, ਪਿਛਲੇ ਦਿਨੀਂ ਸੰਖੇਪ ਬਿਮਾਰੀ ਮਗਰੋਂ 30 ਅਗਸਤ 2026 ਨੂੰ ਸਦੀਵੀ ਵਿਛੋੜਾ ਦੇ ਗਏ ਸਨ।
ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 06 ਸਤੰਬਰ 2026 ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 01 ਵਜੇ ਤੱਕ ਗੁਰਦੁਆਰਾ ਸ੍ਰੀ ਸੰਤਸਰ ਸਾਹਿਬ, ਸੈਕਟਰ 38 ਵੈਸਟ, ਚੰਡੀਗੜ੍ਹ ਵਿਖੇ ਹੋਵੇਗੀ।