ਚਰਨਜੀਤ ਸਿੰਘ ਚੰਨੀ ਨੂੰ ਦੂਜੀ ਵਾਰ ‘ਸੰਸਦ ਰਤਨ’ ਐਵਾਰਡ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ – ਪ੍ਰਿੰ. ਬਹਾਦਰ ਸਿੰਘ ਗੋਸਲ
ਚੰਡੀਗੜ੍ਹ (ਸਹਿਜਧਾਰਾ ਬਿਊਰੋ), 07 ਸਤੰਬਰ:
ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਸਾਲ 2026 ਦੇ ਲਈ ‘‘ਸੰਸਦ ਰਤਨ’’ ਐਵਾਰਡ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਇਹ ਐਵਾਰਡ ਖੇਤੀ, ਫੂਡ ਪ੍ਰੋਸੈਸਿੰਗ ਤੇ ਡੇਅਰੀ ਫਾਰਮਿੰਗ ਸਬੰਧੀ ਸੰਸਦ ਦੀ ਸਥਾਈ ਕਮੇਟੀ ਖੇਤੀ ਅਤੇ ਕਿਸਾਨ ਭਲਾਈ ਕਮੇਟੀ ਦੇ ਪ੍ਰਧਾਨ ਦੇ ਰੂਪ ਵਿੱਚ ਬੇਹਤਰੀਨ ਕੰਮ ਕਰਨ ਤੇ ਖੇਤ ਮਜ਼ਦੂਰਾਂ ਦੇ ਮੁੱਦੇ ਚੁੱਕਣ ਲਈ ਚੋਣ ਲਈ ਦਿੱਤਾ ਜਾ ਰਿਹਾ ਹੈ।
ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਇਹ ਮਾਣਮੱਤਾ ਐਵਾਰਡ ਦੂਜੀ ਵਾਰ ਮਿਲਣ ’ਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਹ ਇੱਕ ਪੜ੍ਹੇ-ਲਿਖੇ ਨੇਤਾ ਹਨ, ਉੱਥੇ ਹੀ ਉਹ ਰਾਜਨੀਤੀ ਵਿਚ ਸੁਲਝੇ ਹੋਏ ਦਲਿਤ ਸਿਆਸੀ ਆਗੂ ਹਨ ਜੋ ਪੰਜਾਬ ਦੇ ਮਸਲਿਆਂ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਦਾ ਪੰਜਾਬ ਦੇ ਲੋਕਾਂ ਪ੍ਰਤੀ ਪ੍ਰੇਮ ਉਨ੍ਹਾਂ ਦੇ ਤਿੰਨ ਮਹੀਨੇ ਦੇ ਕਾਰਜਕਾਲ ਤੋਂ ਲੋਕ ਜਾਣ ਚੁੱਕੇ ਹਨ।