ਏ.ਡੀ.ਸੀ. ਵੱਲੋਂ ਫਰਮ ਇੰਟਰਨੈਸ਼ਨਲ ਐਜੂਟੈਕ ਕੰਸਲਟੈਂਸੀ’ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸਹਿਜਧਾਰਾ ਬਿਊਰੋ), 25 ਸਤੰਬਰ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ, ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਇੰਟਰਨੈਸ਼ਨਲ ਐਜੂਟੈਕ ਕੰਸਲਟੈਂਸੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਇੰਟਰਨੈਸ਼ਨਲ ਐਜੂਟੈਕ ਕੰਸਲਟੈਂਸੀ ਐਸ.ਸੀ.ਐਫ. ਨੰ. 31, ਦੂਜੀ ਮੰਜ਼ਿਲ਼, ਫੇਜ਼-11, ਮੋਹਾਲੀ ਦੇ ਮਾਲਕ ਜਗਸੀਰ ਸਿੰਘ ਪੁੱਤਰ ਹਰਬੰਸ ਸਿੰਘ, ਵਾਸੀ ਪਿਓਰੀ, ਜ਼ਿਲ੍ਹਾ ਸ੍ਰੀ ਮੁਸਕਤਸਰ ਸਾਹਿਬ, ਹੁਣ ਵਾਸੀ ਹਾਊਸ ਨੰ: 702-ਏ, ਦੂਜੀ ਮੰਜ਼ਿਲ, ਐਮ.ਆਈ.ਜੀ ਸੁਪਰ, ਸੈਕਟਰ-65, ਫੇਜ਼-11, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 602/ਆਈ.ਸੀ. ਮਿਤੀ 31.08.2023 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 30.08.2028 ਤੱਕ ਸੀ। ਏ.ਡੀ.ਸੀ. ਨੇ ਦੱਸਿਆ ਕਿ ਫਰਮ ਦੇ ਮਾਲਕ ਸ੍ਰੀ ਜਗਸੀਰ ਸਿੰਘ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਬਾਅਦ ਐਕਟ ਅਤੇ ਨਿਯਮਾਂ ਅਨੁਸਾਰ ਕੀਤੇ ਜਾ ਰਹੇ ਕੰਮ ਸਬੰਧੀ ਮਹੀਨਾਵਾਰ ਰਿਪੋਰਟਾਂ ਅਤੇ ਮਹੀਨਾਵਾਰ ਸਵੇ ਘੋਸ਼ਣਾ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਤੇ ਛਿਮਾਹੀ ਰਿਪੋਰਟਾਂ ਗ੍ਰਹਿ ਮਾਮਲੇ ਵਿਭਾਗ, ਪੰਜਾਬ ਸਰਕਾਰ ਨੂੰ ਭੇਜਣੀਆਂ ਲਾਜ਼ਮੀ ਸਨ।

ਦਫਤਰੀ ਰਿਕਾਰਡ ਅਨੁਸਾਰ ਫਰਮ ਨੂੰ ਇਸ ਸਬੰਧੀ ਕਈ ਵਾਰ ਨੋਟਿਸ ਜਾਰੀ ਕਰਕੇ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸ ਦੇ ਬਾਵਜੂਦ ਫਰਮ ਵੱਲੋਂ ਲੋੜੀਂਦੀਆਂ ਰਿਪੋਰਟਾਂ ਅਤੇ ਸਵੈ-ਘੋਸ਼ਣਾ ਫਾਰਮ ਦਫਤਰ ਵਿੱਚ ਪੇਸ਼ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਪ੍ਰਾਰਥੀ ਦੇ ਰਿਹਾਇਸ਼ੀ ਪਤੇ ’ਤੇ ਭੇਜਿਆ ਗਿਆ ਰਜਿਸਟਰਡ ਪੱਤਰ ਵੀ ਅਣਡਿਲੀਵਰਡ ਵਾਪਸ ਪ੍ਰਾਪਤ ਹੋਇਆ। ਉਕਤ ਤੱਥਾਂ ਦੇ ਸਨਮੁੱਖ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਧਾਰਾ 6(1) (e) ਦੇ ਉਪਬੰਧਾਂ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਰਮ ਇੰਟਰਨੈਸ਼ਨਲ ਐਜੂਟੈਕ ਕੰਸਲਟੈਂਸੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 602/ਆਈ.ਸੀ. ਮਿਤੀ 31.08.2023 ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ਫਰਮ/ਫਰਮ ਦੇ ਮਾਲਕ ਦੇ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਫਰਮ ਦਾ ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਖੁਦ ਜ਼ਿੰਮੇਵਾਰ ਹੋਵੇਗਾ।