ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼
ਚੰਡੀਗੜ੍ਹ/ ਅੰਮ੍ਰਿਤਸਰ/ ਜਲੰਧਰ/ ਲੁਧਿ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦਿਹਾੜੇ-2026 ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ, ਲੋਕਾਂ ਦੇ ਇਕੱਠ ਵਾਲੀਆਂ ਪ੍ਰਮੁੱਖ ਥਾਵਾਂ, ਪ੍ਰਮੁੱਖ ਸ਼ਹਿਰੀ ਸਥਾਨਾਂ ਅਤੇ ਅਦਾਰਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਸਖ਼ਤ ਨਾਕਾਬੰਦੀ ਅਤੇ 24 ਘੰਟੇ ਨਿਗਰਾਨੀ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਡੀਜੀਪੀ ਪੰਜਾਬ ਨੇ ਆਪਣੇ ਤੂਫ਼ਾਨੀ ਦੌਰੇ ਦੌਰਾਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ ਅਤੇ ਬਾਰਡਰ, ਜਲੰਧਰ ਤੇ ਲੁਧਿਆਣਾ ਪੁਲਿਸ ਰੇਂਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕੀਤੀ। ਅੰਮ੍ਰਿਤਸਰ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸੰਵੇਦਨਸ਼ੀਲ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮੂਹ ਯੂਨਿਟਾਂ ਨੂੰ ਸਖ਼ਤ ਚੌਕਸੀ ਬਣਾਏ ਰੱਖਣ, ਰੋਕਥਾਮ ਵਾਲੇ ਉਪਾਵਾਂ ‘ਚ ਤੇਜ਼ੀ ਲਿਆਉਣ, ਗਸ਼ਤ ਅਤੇ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਭੀੜ ਵਾਲੇ ਇਲਾਕਿਆਂ ਦੇ ਸੁਚਾਰੂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਕੌਮੀ ਉਤਸਵ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਨੋਟ ਕੀਤਾ ਕਿ ਸੁਰੱਖਿਆ ਢਾਂਚੇ ਵਿੱਚ ਸਹਿਜ ਤਾਲਮੇਲ ਅਤੇ ਉੱਭਰ ਰਹੀਆਂ ਚੁਣੌਤੀਆਂ ਦਾ ਸਰਗਰਮ ਮੁਲਾਂਕਣ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਹੈ। ਅੰਮ੍ਰਿਤਸਰ ਦੇ ਸਮੀਖਿਆ ਦੌਰੇ ਤੋਂ ਬਾਅਦ ਡੀਜੀਪੀ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ, ਜਿਸ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹੇ ਸ਼ਾਮਲ ਹਨ, ਦੀਆਂ ਤਿਆਰੀਆਂ ਦਾ ਨਿੱਜੀ ਤੌਰ ‘ਤੇ ਮੁਲਾਂਕਣ ਕਰਨ ਲਈ ਜਲੰਧਰ ਦਾ ਦੌਰਾ ਕੀਤਾ।