ਸਾਹਿਤ ਵਿਗਿਆਨ ਕੇਂਦਰ ਵਲੋਂ ਕਵੀ-ਦਰਬਾਰ
ਚੰਡੀਗੜ੍ਹ (ਸਹਿਜਧਾਰਾ ਬਿਊਰੋ), 13 ਅਗਸਤ:
ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵੱਲੋਂ ਚੰਡੀਗੜ੍ਹ ਸਾਹਿਤ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਰਾਣੀ ਲਕਸ਼ਮੀ ਬਾਈ ਭਵਨ ਦੇ ਕਾਨਫਰੰਸ ਹਾਲ ਵਿਚ ਕਵੀ-ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਚੰਡੀਗੜ੍ਹ ਸਾਹਿਤ ਅਕੈਡਮੀ ਦੇ ਚੇਅਰਮੈਨ ਡਾ. ਮਨਮੋਹਨ ਨੇ ਕੀਤੀ, ਜਦੋਂਕਿ ਅਕੈਡਮੀ ਦੇ ਜਨਰਲ ਸਕੱਤਰ ਸੁਭਾਸ਼ ਭਾਸਕਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕੇਂਦਰ ਦੇ ਪ੍ਰਧਾਨਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ ਆਇਆਂ ਆਖਿਆ। ਉਹਨਾਂ ਨੇ ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਨੂੰ ਕਰਵਾਉਣ ਦੇ ਕਾਰਨਾਂ ਬਾਰੇ ਵੀ ਦੱਸਿਆ। ਪ੍ਰੋਗਰਾਮ ਦੀ ਸ਼ੁਰੂਆਤ ਨਰਿੰਦਰ ਕੌਰ ਲੌਂਗੀਆ ਵਲੋਂ ਸਾਵਣ ਬਾਰੇ ਕਵਿਤਾ ਸੁਨਾਉਣ ਨਾਲ ਹੋਈ।
ਇਸੇ ਤਰ੍ਹਾਂ ਪਿਆਰਾ ਸਿੰਘ ਰਾਹੀ, ਬਾਬੂ ਰਾਮ ਦੀਵਾਨਾ, ਰਤਨ ਬਾਬਕਵਾਲਾ (ਤੂੰਬੀ ਨਾਲ), ਮੰਦਰ ਗਿੱਲ ਸਾਹਿਬਚੰਦੀਆ, ਲਾਭ ਸਿੰਘ ਲਹਿਲੀ (ਤੂੰਬੀ ਨਾਲ), ਬਲਵਿੰਦਰ ਸਿੰਘ ਢਿੱਲੋਂ ਨੇ ਸਾਵਣ ਬਾਰੇ ਵੱਖ ਵੱਖ ਭਾਵਨਾਵਾਂ ਵਾਲੇ ਗੀਤ ਸੁਣਾਏ। ਸਰਬਜੀਤ ਸਿੰਘ ਨੇ ਧਾਰਮਿਕ ਕਵਿਤਾ, ਸੁਰਿੰਦਰ ਕੁਮਾਰ ਨੇ ਆਜ਼ਾਦੀ ਬਾਰੇ ਹਿੰਦੀ ਵਿਚ ਕਵਿਤਾ ਸੁਣਾਈ। ਸੁਧੀਰ ਕੁਮਾਰ ਮੂਰਤੀ ਨੇ ਕੁਝ ਆਪ ਦੇ ਲਿਖੇ ਸ਼ੇਅਰ ਸੁਣਾਏ। ਅੰਕੁਸ਼ਰ ਮਹੇਸ਼ (ਹਿੰਦੀ ਵਿਚ), ਪ੍ਰਲਾਦ ਸਿੰਘ, ਸਰਬਜੀਤ ਸਿੰਘ ਪੱਡਾ, ਗੁਰਦਰਸ਼ਨ ਸਿੰਘ ਮਾਵੀ ਅਤੇ ਡਾ. ਅਵਤਾਰ ਸਿੰਘ ਪਤੰਗ ਨੇ ਸਾਵਣ ਬਾਰੇ ਕਵਿਤਾਵਾਂ ਸੁਣਾਈਆਂ। ਡਾ. ਮਨਮੋਹਨ ਸਿੰਘ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਪੰਜਾਬੀ ਵਿਰਸੇ ਨੂੰ ਅੱਗੇ ਤੋਰਨ ਵਿਚ ਸਹਾਈ ਹੁੰਦੇ ਹਨ। ਉਹਨਾਂ ਨੇ ਚੰਡੀਗੜ੍ਹ ਸਾਹਿਤ ਅਕੈਡਮੀ ਦੇ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ ਸਭ ਨੂੰ ਸੱਦਾ ਦਿੱਤਾ। ਸੁਭਾਸ਼ ਭਾਸਕਰ ਨੇ ਕਿਹਾ ਕਿ ਚੰਡੀਗੜ੍ਹ ਸਾਹਿਤ ਅਕੈਡਮੀ ਹਮੇਸ਼ਾ ਸਾਹਿਤਕ ਪ੍ਰੋਗਰਾਮ ਕਰਵਾਉਣ ਲਈ ਤੱਤਪਰ ਰਹਿੰਦੀ ਹੈ। ਡਾ. ਅਵਤਾਰ ਸਿੰਘ ਪਤੰਗ ਨੇ ਅਖੀਰ ਵਿਚ ਸਭ ਦਾ ਧੰਨਵਾਦ ਕੀਤਾ।
ਗੁਰਦਰਸ਼ਨ ਸਿੰਘ ਮਾਵੀ
ਫੋਨ 98148 51298