ਰੂਪਨਗਰ ਜ਼ਿਲ੍ਹੇ ਦੇ ਡੱਲਾ ਅਤੇ ਰਾਮ ਰਾਏ ਪਬਲਿਕ ਸਕੂਲ ਦੇ ਬੱਚਿਆਂ ਨੂੰ ਕੀਤਾ ਗਿਆ ਸਨਤਾਨਿਤ
ਬਹਿਰਾਮਪੁਰ ਬੇਟ (ਸਹਿਜਧਾਰਾ ਬਿਊਰੋ), 22 ਅਗਸਤ:
ਪਰਮ ਸੇਵਾ ਵੈੱਲਫੇਅਰ ਸੋਸਾਇਟੀ (ਰਜਿ.), ਪੰਜਾਬ ਪਿਛਲੇ ਗਿਆਰਾਂ ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੇ ਸੁਹਿਰਦ ਮੈਂਬਰਾਂ ਦੇ ਸਹਿਯੋਗ ਨਾਲ਼ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਤੇ ਬੱਚਿਆਂ ਦੀ ਪੜ੍ਹਾਈ ਵਿੱਦ ਸਮਰਥਾ ਅਨੁਸਾਰ ਵਿੱਤੀ ਸਹਾਇਤਾ ਕਰਦੀ ਆ ਰਹੀ ਹੈ। ਹਰ ਸਾਲ ਦੀ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਡੱਲਾ ਵਿਖੇ ਪਹੁੰਚ ਕੇ ਡੱਲਾ ਸਕੂਲ ਅਤੇ ਰਾਮ ਰਾਏ ਸਕੂਲ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਹੋਣਹਾਰ ਬੱਚਿਆਂ ਨੂੰ ਪੜ੍ਹਾਈ ਵਿੱਚ 75% ਤੋਂ ਵੱਧ ਨੰਬਰ ਪ੍ਰਾਪਤ ਕਰਕੇ ਮੱਲਾਂ ਮਾਰਨ ਦੇ ਇਵਜ਼ਾਨੇ ਵਜੋਂ ਯਾਦਗਾਰੀ ਚਿੰਨ੍ਹ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਸਰਗਰਮ ਸੀਨੀਅਰ ਮੈਂਬਰ ਡਾ. ਸੰਤ ਸੁਰਿੰਦਰਪਾਲ ਸਿੰਘ, ਪ੍ਰਿੰ. ਕੁਲਦੀਪ ਕੌਰ, ਸੋਮ ਨਾਥ ਭੱਟ, ਹਰਬੰਸ ਸਿੰਘ, ਸਮਰੱਥ ਸਿੰਘ, ਸੁਰਜੀਤ ਸੁਮਨ, ਸੁਰਿੰਦਰ ਸਿੰਘ (ਐਲ.ਆਈ.ਸੀ.), ਮਾਸਟਰ ਰਵਿੰਦਰ ਸਿੰਘ ਅਤੇ ਮਾਸਟਰ ਲਛਮਣ ਸਿੰਘ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਡੱਲਾ ਸਕੂਲ ਦੇ ਹੀ ਵਿਦਿਆਰਥੀ ਰਹੇ, ਹਾਜ਼ਰ ਸਨ। ਮੈਂਬਰਾਂ ਵੱਲੋਂ ਆਪਣੀ ਜ਼ਿੰਦਗੀ ਦੇ ਤਲਖ ਤੇ ਕੌੜੇ-ਮਿੱਠੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਹੋਣ ਲਈ ਪ੍ਰੇਰਿਆ।

ਸੋਸਾਇਟੀ ਦੇ ਪ੍ਰਧਾਨ ਸੋਮ ਨਾਥ ਭੱਟ ਅਤੇ ਜਨਰਲ ਸਕੱਤਰ ਸੁਰਜੀਤ ਸੁਮਨ ਨੇ ਦੱਸਿਆ ਕਿ ਡੱਲਾ ਸਕੂਲ ਦੇ ਅੱਠਵੀ, ਦਸਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਜਸ਼ਨਪ੍ਰੀਤ ਕੌਰ, ਜਸਲੀਨ ਕੌਰ, ਐਂਜਲ ਕੁਮਾਰੀ, ਸੁਖਮਨਜੀਤ ਕੌਰ, ਪ੍ਰਭਜੀਤ ਕੌਰ, ਹਰਮਨ ਸਿੰਘ, ਜਸ਼ਨਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ, ਕਿਰਨਦੀਪ ਕੌਰ, ਕੋਮਲ, ਪਿੰਕੀ, ਸਿਮਰਨਜੋਤ ਸਿੰਘ, ਰੀਆ ਕੁਮਾਰੀ, ਅਰਮਨਦੀਪ ਸਿੰਘ, ਅਰਸ਼ਦੀਪ ਸਿੰਘ, ਅਰਸ਼ਦੀਪ ਕੌਰ, ਗੁਰਪ੍ਰੀਤ ਸਿੰਘ, ਗੁਰਸਿਮਰਨ ਕੌਰ, ਹਰਮਨਦੀਪ ਕੌਰ ਹਨੀ, ਜਸ਼ਨਪ੍ਰੀਤ ਕੌਰ, ਜਸ਼ਨਪ੍ਰੀਤ ਸਿੰਘ, ਨਵਨੀਤ ਕੌਰ ਅਤੇ ਰਾਮ ਰਾਏ ਪਬਲਿਕ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਅਨਮੋਲਪ੍ਰੀਤ ਸਿੰਘ, ਗੁਰਸ਼ਾਂਤ ਸਿੰਘ, ਗੁਰਨੀਤ ਕੌਰ, ਜਸਕਰਨ ਸਿੰਘ, ਹਰਸ਼ਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਉਪਰਾਲੇ ਵਜੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੱਲਾ ਅਤੇ ਰਾਮਰਾਏ ਪਬਲਿਕ ਸਕੂਲ ਦੇ ਪ੍ਰਿੰਸੀਪਲ ਜਗਮੋਹਨ ਸਿੰਘ, ਇੰਚਾਰਜ ਲੈਕਚਰਾਰ ਕਰਮਜੀਤ ਕੌਰ, ਪਰਵਿੰਦਰ ਸਿੰਘ, ਬਲਵਿੰਦਰ ਸਿੰਘ, ਦਲਜੀਤ ਕੌਰ ਹੋਰ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
