ਏ.ਡੀ.ਸੀ. ਵੱਲੋਂ ਫਰਮ ਟਰਾਊਸਟ ਓਵਰਸੀਜ਼ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਸਤੰਬਰ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ, ਗੀਤਿਕਾ ਸਿੰਘ ਵੱਲੋਂ ਫਰਮ ਟਰਾਊਸਟ ਓਵਰਸੀਜ਼ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਟਰਾਊਸਟ ਓਵਰਸੀਜ਼ ਐਸ.ਸੀ.ਓ. ਨੰਬਰ 50, ਦੂਜੀ ਮੰਜ਼ਿਲ, ਗਿਲਕੋ ਵੈਲੀ, ਸੈਕਟਰ-127, ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ ਦੀ ਮਾਲਕਣ ਹਰਸਿਮਰਨ ਰੁਮਾਣਾ, ਪੁੱਤਰੀ ਭੁਪਿੰਦਰ ਸਿੰਘ, ਵਾਸੀ ਹਾਊਸ ਨੰ: 302, ਗਿਲਕੋ ਹਾਈਟਸ, ਸੈਕਟਰ-127, ਖਰੜ, ਜ਼ਿਲ੍ਹਾ ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 686/ ਆਈ.ਸੀ. ਮਿਤੀ 09.07.2024 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 08.07.2029 ਤੱਕ ਸੀ।

ਏ.ਡੀ.ਸੀ. ਨੇ ਦੱਸਿਆ ਕਿ ਦਫ਼ਤਰ ਵੱਲੋਂ ਫਰਮ ਨੂੰ ਸਮੇਂ-ਸਮੇਂ ’ਤੇ ਨੋਟਿਸ ਜਾਰੀ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ ਰੂਲਾਂ ਅਨੁਸਾਰ ਕੀਤੇ ਜਾ ਰਹੇ ਕੰਮ ਸਬੰਧੀ ਮਹੀਨਾਵਾਰ ਰਿਪੋਰਟਾਂ ਅਤੇ ਮਹੀਨਾਵਾਰ ਸਵੈ-ਘੋਸ਼ਣਾ ਫਾਰਮ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਅਤੇ ਛਿਮਾਹੀ ਰਿਪੋਰਟਾਂ ਗ੍ਰਹਿ ਮਾਮਲੇ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਨੂੰ ਭੇਜਣ ਸਬੰਧੀ ਹਦਾਇਤ ਕੀਤੀ ਗਈ ਸੀ। ਪ੍ਰੰਤੂ ਵਾਰ-ਵਾਰ ਹਦਾਇਤਾਂ ਅਤੇ ਨੋਟਿਸ ਜਾਰੀ ਕਰਨ ਦੇ ਬਾਵਜੂਦ ਫਰਮ ਵੱਲੋਂ ਲੋੜੀਂਦੀਆਂ ਰਿਪੋਰਟਾਂ ਅਤੇ ਸਵੈ-ਘੋਸ਼ਣਾ ਫਾਰਮ ਜਮ੍ਹਾਂ ਨਹੀਂ ਕਰਵਾਏ ਗਏ। ਉਕਤ ਤੱਥਾਂ ਦੇ ਸਨਮੁੱਖ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੀ ਧਾਰਾ 6(1)(e) ਦੇ ਉਪਬੰਧਾਂ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਰਮ ਟਰਾਊਸਟ ਓਵਰਸੀਜ਼ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 686/ਆਈ.ਸੀ. ਮਿਤੀ 09.07.2024 ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥਣ/ਫਰਮ/ਫਰਮ ਦੇ ਮਾਲਕਣ ਦੇ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥਣ/ਫਰਮ/ਫਰਮ ਦੀ ਮਾਲਕਣ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਖੁਦ ਜ਼ਿੰਮੇਵਾਰ ਹੋਵੇਗਾ।