
ਚੰਡੀਗੜ੍ਹ (ਸਹਿਜਧਾਰਾ ਬਿਊਰੋ), 03 ਅਕਤੂਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’, ਮੋਹਾਲ਼ੀ ਦੇ ਸੈਕਟਰ 78 ਵਿਖੇ ਸਥਿਤ ਖੇਡ ਕੰਪਲੈਕਸ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਜਿਸ ਵਿੱਚ ਫੈਂਸਿੰਗ ਅੰਡਰ 17, ਅੰਡਰ 21 ਅਤੇ 21 ਤੋਂ 30-31 ਤੋਂ 40 ਤੱਕ ਵੱਖ-ਵੱਖ ਟੀਮਾਂ ਨੇ ਭਾਗ ਲਿਆ।

ਮੋਹਾਲੀ ਦੇ ਫੈਂਸਿੰਗ ਜ਼ਿਲ੍ਹਾ ਖੇਡ ਅਫਸਰ ਮੈਡਮ ਉਰਵਸ਼ੀ ਸ਼ਰਮਾ, ਫੈਂਸਿੰਗ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਡਾਕਟਰ ਰਾਮ ਲਾਲ ਗੋਇਲ, ਕੋਚ ਪੰਕਜ ਸਿੰਗਲਾ ਸਿਮਰਦੀਪ ਕੌਰ ਧਰੁਵ ਵਾਲੀਆ ਹਾਜ਼ਰ ਸਨ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਮੈਡਲ ਦਿੱਤੇ ਗਏ ਅਤੇ ਭਵਿੱਖ ਵਿੱਚ ਪੰਜਾਬ ਵਿੱਚੋਂ ਮੈਡਲ ਪ੍ਰਾਪਤ ਕਰਨ ਹਿੱਤ ਪ੍ਰੇਰਿਤ ਕੀਤਾ ਗਿਆ।