ਪੰਜਾਬੀ ਲੇਖਕ ਸਭਾ (ਰਜਿ.), ਚੰਡੀਗੜ੍ਹ ਵੱਲੋਂ ਸਾਉਣ ਕਵੀ ਦਰਬਾਰ 09 ਅਗਸਤ ਨੂੰ
ਚੰਡੀਗੜ੍ਹ (ਸਹਿਜਧਾਰਾ ਬਿਊਰੋ), 08 ਅਗਸਤ:
ਪੰਜਾਬੀ ਲੇਖਕ ਸਭਾ (ਰਜਿ.), ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ਼ 09 ਅਗਸਤ, 2026, ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਸਾਉਣ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਅਤੇ ਜਨਰਲ ਸਕੱਤਰ ਭੁਪਿੰਦਰ ਮਲਿਕ ਨੇ ਸਮੂਹ ਸਾਹਿਤਕਾਰਾਂ ਅਤੇ ਪਾਠਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ।