ਬੂਥਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਟੀ. ਬੀ. ਦਾ ਮੁਫ਼ਤ ਇਲਾਜ ਉਪਲਭਧ : ਐਸ. ਐਮ. ਓ.

ਪਿੰਡ ਮਲਕਪੁਰ ਵਿਚ ਲੱਗਾ ਤਪਦਿਕ ਜਾਂਚ ਕੈਂਪ
ਬੂਥਗੜ੍ਹ (ਸਹਿਜਧਾਰਾ ਬਿਊਰੋ), 1 ਅਕਤੂਬਰ:
ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪਿੰਡਾਂ ਵਿਚ ਜਾਂਚ ਤੇ ਜਾਗਰੂਕਤਾ ਕੈਂਪ ਰੋਜ਼ਾਨਾ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਦੇਸ਼ ਵਿਚ ਤਪਦਿਕ ਦੇ ਮੁਕੰਮਲ ਖ਼ਾਤਮੇ ਲਈ ਤੀਬਰ ਰੋਕਥਾਮ ਮੁਹਿੰਮ ਚੱਲ ਰਹੀ ਹੈ, ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਕੈਂਪਾਂ ਵਿਚ ਸ਼ੱਕੀ ਮਰੀਜ਼ਾਂ ਦੀ ਮੌਕੇ ’ਤੇ ਹੀ ਐਕਸਰੇ ਜਾਂਚ ਕੀਤੀ ਜਾਂਦੀ ਹੈ। ਪੁਸ਼ਟੀ ਹੋਣ ਮਗਰੋਂ ਮਰੀਜ਼ਾਂ ਦੀ ਤੁਰੰਤ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਅਤੇ ਮਾਹਰ ਡਾਕਟਰ ਵਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾਂਦਾ ਹੈ।

ਇਸੇ ਲੜੀ ਤਹਿਤ ਅੱਜ ਪਿੰਡ ਮਲਕਪੁਰ ਟੱਪਰੀਆਂ ਵਿਚ ਜਾਂਚ ਕੈਂਪ ਲਗਾਇਆ ਗਿਆ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਟੀ.ਬੀ. ਦੇ ਮਰੀਜ਼ਾਂ ਦੀ ਸ਼ੁਰੂਆਤੀ ਪਛਾਣ ਕਰ ਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਸ਼ੁਰੂ ਕਰਨਾ ਹੈ ਤਾਂ ਕਿ ਬੀਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਟੀਬੀ ਦਾ ਪੱਕਾ ਇਲਾਜ ਮੌਜੂਦ ਹੈ। ਦੋ ਹਫ਼ਤੇ ਪੁਰਾਣੀ ਖੰਘ, ਭੁੱਖ ਘੱਟ ਲੱਗਣਾ ਤੇ ਵਜ਼ਨ ਘਟਣਾ ਟੀ.ਬੀ. ਦੇ ਲੱਛਣ ਹੋ ਸਕਦੇ ਹਨ। ਇਹ ਬੀਮਾਰੀ ਹੋਣ ’ਤੇ ਘਬਰਾਉਣ ਦੀ ਲੋੜ ਨਹੀਂ। ਹਰ ਸਰਕਾਰੀ ਸਿਹਤ ਸੰਸਥਾ ਵਿਚ ਡਾਟਸ ਪ੍ਰਣਾਲੀ ਰਾਹੀਂ ਇਸ ਬੀਮਾਰੀ ਦਾ ਬਿਲਕੁਲ ਮੁਫ਼ਤ ਇਲਾਜ ਹੁੰਦਾ ਹੈ। ਇਸ ਮੌਕੇ ਸੀ. ਐਚ. ਓ. ਸੁਨੈਨਾ ਅਰੋੜਾ ਵੀ ਮੌਜੂਦ ਸਨ